ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਿੱਲੀ ਚੱਲੋਂ ਦੀ ਤਿਆਰੀ ਕੀਤੀ ਸ਼ੁਰੂ - ਪਿੰਡ ਬੁਰਜ ਝੱਬਰ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਹੈ। ਉੱਥੇ ਹੀ ਹੁਣ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 'ਦਿੱਲੀ ਚੱਲੋਂ' ਦੀਆਂ ਤਿਆਰੀਆਂ ਪਿੰਡ ਬੁਰਜ ਝੱਬਰ ਵਿੱਚ ਸ਼ੁਰੂ ਹੋ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀ ਦਿੱਲੀ ਚੱਲੋਂ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਘਰ-ਘਰ ਵਿੱਚ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜਿਨ੍ਹਾਂ ਚਿਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਸਾਡਾ ਸੰਘਰਸ਼ ਜਾਰੀ ਰਹੇਗਾ।