ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਤੋਂ ਕੱਢੀ ਸਾਇਕਲ ਰੈਲੀ - ਹੁਸ਼ਿਆਰਪੁਰ
ਹੁਸ਼ਿਆਰਪੁਰ: ਅਜੋਕੀ ਜੀਵਨ ਸ਼ੈਲੀ ਅਤੇ ਸਰੀਰਕ ਕਸਰਤ ਦੀ ਘਾਟ ਕਾਰਨ ਗ਼ੈਰ-ਸੰਚਾਰਿਤ ਬਿਮਾਰੀਆਂ ਜਿਵੇ ਹਾਈ ਬਲੱਡ ਪਰੈਸ਼ਰ, ਸ਼ੂਗਰ ਕੈਸਰ ਵਰਗੀਆਂ ਬਿਮਾਰੀਆਂ ਦੀ ਬਹੁਤਾਤ ਹੋ ਰਹੀ ਹੈ। ਇਨ੍ਹਾਂ ਬਿਮਾਰੀਆਂ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਵੱਲੋ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਟ ਲਾਈਫ ਸਾਇਕਲ ਸੰਸਥਾਂ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤੋਂ ਇੱਕ ਵਿਸ਼ਾਲ ਸਾਇਕਲ ਰੈਲੀ ਦਾ ਅਯੋਜਨ ਕੀਤਾ ਗਿਆ। ਇਸ ਰੈਲੀ ਵਿੱਚ 50 ਤੋਂ 60 ਸਾਇਕਲਿਸਟ ਨੇ ਹਿੱਸਾ ਲਿਆ। ਰੈਲੀ ਨੂੰ ਡਾ. ਜਸਵਿੰਦਰ ਸਿੰਘ ਸਿਵਲ ਹਸਪਤਾਲ ਅਤੇ ਡਾ ਬਲਵਿੰਦਰ ਸਿੰਘ ਨੇ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿਸਿਆ ਲਈ ਰਵਾਨਾਂ ਕੀਤਾ।