ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਕੋਈ ਲੋੜ ਨਹੀਂ: ਜਥੇਦਾਰ - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸੀ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਹੋਈ ਪੰਜਾਬ ਪੁਲਿਸ ਦੀ ਸਮੁੱਚੀ ਸੁਰੱਖਿਆ ਅੱਜ ਵਾਪਿਸ ਕਰਨ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪਤਾ ਇਹ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਅੱਜ ਇਨ੍ਹਾਂ ਵਿਚੋਂ 6 ਵਿਚੋਂ 3 ਸੁਰੱਖਿਆ ਮੁਲਾਜ਼ਮ ਵਾਪਿਸ ਬੁਲਾ ਲਿਆ ਹੈ, ਸਿੰਘ ਸਾਹਿਬ ਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ, ਜੋ ਬਾਕੀ 3 ਸੁਰੱਖਿਆ ਕਰਮੀ ਬਚੇ ਹਨ ਉਹ ਵੀ ਮੈਂ ਸਰਕਾਰ ਨਾਲ ਸੰਪਰਕ ਕਰਕੇ ਵਾਪਸ ਭੇਜ ਦੇਵਾਂਗਾ।