ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਦੇ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ - Big statement of Jathedar Sri Akal Takht Sahib
ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਹੋਣਹਾਰ ਅਤੇ ਉਭਰਦੇ ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਨੂੰ ਘਟੀਆ ਮਾਨਸਿਕਤਾ ਵਾਲੇ ਲੋਕਾਂ ਵਲੋਂ ਭੱਦੇ ਢੰਗ ਨਾਲ ਟਰੋਲ ਕਰਨਾ ਮੰਦਭਾਗਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਅਰਸ਼ਦੀਪ ਨੂੰ ਟ੍ਰੋਲ ਕਰਨ ਵਾਲੇ ਲੋਕਾਂ ਖ਼ਿਲਾਫ਼ ਕੇਂਦਰ ਸਰਕਾਰ ਤੋਂ ਕਾਰਵਾਈ ਕਰਨ ਦੀ ਮੰਗ ਕੀਤੀ (Jathedar demanded action from the Centre) ਹੈ ਤੇ ਉਹਨਾਂ ਨੇ ਕਿਹਾ ਕਿ ਅਰਸ਼ਦੀਪ ਬੇਟਾ ਮਨ ਲਾ ਕੇ ਖੇਡੋ ਪ੍ਰਮਾਤਮਾ ਤੁਹਾਡੇ ਅੰਗ ਸੰਗ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਰਮਾਤਮਾ ਤੁਹਾਨੂੰ ਵੱਡੀਆਂ ਤਰੱਕੀਆਂ ਬਖਸ਼ੇਗਾ।