ਬਿਜਲੀ ਮੁਲਾਜ਼ਮ ਏਕਤਾ ਮੰਚ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਸਬ ਡਵੀਜ਼ਨ ਵਿਖੇ ਕੀਤੀ ਗੇਟ ਰੈਲੀ - ਬਿਜਲੀ ਮੁਲਾਜ਼ਮ ਏਕਤਾ ਮੰਚ
ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਦਿੱਤੇ ਸੰਘਰਸ਼ ਅਨੁਸਾਰ ਸਬ ਡਵੀਜ਼ਨ ਮੂਨਕ ਵਿਖੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਪਾਵਰਕਾਮ ਮਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਡੀ.ਏ. ਦੀ ਕਿਸਤਾਂ ਦਾ ਬਕਾਇਆ ਬਹਾਲ ਕੀਤਾ ਜਾਵੇ, ਪੇਅ ਕਮਿਸ਼ਨ ਦੀਆ ਤਰੁੱਟੀਆਂ ਠੀਕ ਕਰਕੇ ਪਿਛਲਾ ਬਕਾਇਆ ਤਰੁੰਤ ਜਾਰੀ ਕੀਤਾ ਜਾਵੇ। ਨਾਲ ਹੀ ਉਨ੍ਹਾਂ ਦੀ ਮੰਗ ਹੈ ਕਿ ਕੱਟਿਆ ਹੋਇਆ ਪੇਂਡੂ ਭੱਤਾ ਬਹਾਲ ਕੀਤਾ ਜਾਵੇ, ਬੰਦ ਕੀਤਾ ਮੋਬਾਇਲ ਭੱਤਾ ਪੂਰਾ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਅਤੇ ਕੰਟਰੈਕਟ 'ਤੇ ਕੰਮ ਕਰਦੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ।