ਫਗਵਾੜਾ 'ਚ ਕੀਤਾ ਗਿਆ ਭਾਜਪਾ ਕਮੇਟੀ ਦਾ ਗਠਨ
ਕਪੂਰਥਲਾ: ਫਗਵਾੜਾ ਸਰਕਾਰੀ ਰੈਸਟ ਹਾਊਸ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਦੁੱਗਲ ਦੀ ਅਗਵਾਈ ਹੇਠਾ ਅੱਜ ਜ਼ਿਲ੍ਹਾ ਕਪੂਰਥਲਾ ਦੀ ਕਾਰਕਾਰਨੀ ਦਾ ਗਠਨ ਕੀਤਾ ਗਿਆ। ਪ੍ਰਧਾਨ ਰਕੇਸ਼ ਦੁੱਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਭਾਜਪਾ ਦੇ ਅੱਠ ਮੀਤ ਪ੍ਰਧਾਨ, ਦੋ ਜਨਰਲ ਸੈਕਟਰੀ, ਸੱਤ ਸੈਕਟਰੀ, ਇੱਕ ਖਜਾਨਚੀ, ਇੱਕ ਆਈ ਟੀ ਸੈਲ ਦਾ ਪ੍ਰਧਾਨ ਤੇ 45 ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਘੋਸ਼ਣਾ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਨਿਯੁਕਤ ਕੀਤੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਨਗਰ ਨਿਗਮ ਅਤੇ ਵਿਧਾਨ ਸਭਾ ਦੇ ਚੌਣਾ 'ਚ ਭਾਜਪਾ ਨੂੰ ਜਿੱਤ ਦਵਾਉਣ ਲਈ ਕੇਂਦਰ ਸਰਕਾਰ ਦੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਕੰਮ ਪੂਰੀ ਜ਼ਿੰਮੇਵਾਰੀ ਨਾਲ ਕਰਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਕੋਰੋਨਾ ਦੀ ਮਾੜੇ ਸਮੇਂ 'ਚ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਰਾਹਤ ਸਮੱਗਰੀ ਨੂੰ ਪੰਜਾਬ ਸਰਕਾਰ ਨੇ ਗਰੀਬਾਂ ਨੂੰ ਨਹੀਂ ਬਲਕਿ ਆਪਣੇ ਹਿਤੈਸ਼ੀ ਲੋਕਾਂ ਨੂੰ ਹੀ ਵੰਡਿਆ ਹੈ। ਗਰੀਬ ਲੋਕ ਇਸ ਮਾੜੇ ਸਮੇ 'ਚ ਹੁਣ ਵੀ ਰਾਹਤ ਸਮੱਗਰੀ ਨੂੰ ਤਰਸ ਰਹੇ ਹਨ।