ਭਾਜਪਾ ਦੀ ਲੁਧਿਆਣਾ ਦੇ ਵਿੱਚ ਸੂਬਾ ਪੱਧਰੀ ਬੈਠਕ - BJP leadership in Ludhiana
ਲੁਧਿਆਣਾ: ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ (Assembly elections in Punjab) 'ਚ ਹਾਰਨ ਤੋਂ ਬਾਅਦ ਹੁਣ ਭਾਜਪਾ ਵੱਲੋਂ ਆਗਾਮੀ ਨਗਰ ਨਿਗਮ ਚੋਣਾਂ (Municipal elections) ਅਤੇ ਸੰਗਰੂਰ ਲੋਕ ਸਭਾ ਚੋਣ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਨੂੰ ਲੈਕੇ ਭਾਜਪਾ ਵੱਲੋਂ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਲੁਧਿਆਣਾ 'ਚ ਭਾਜਪਾ ਦੀ ਲੀਡਰਸ਼ਿਪ (BJP leadership in Ludhiana) ਵੱਲੋਂ ਸੂਬਾ ਪੱਧਰੀ ਬੈਠਕ ਕੀਤੀ ਗਈ। ਇਸ ਮੌਕੇ ਜਿੱਥੇ ਚੋਣਾਂ ‘ਚ ਜਿੱਤ ਲਈ ਰਣਨੀਤੀ ਤਿਆਰ ਕੀਤੀ ਗਈ, ਉੱਥੇ ਹੀ ਇਸ ਮੌਕੇ ਭਾਜਪਾ ਆਗੂ ਸ਼ਵੇਤ ਮਲਿਕ ਨੇ ਪੰਜਾਬ ਸਰਕਾਰ ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਬਦਲਾਖੋਰੀ ਦੀ ਸਿਆਸਤ ਕਰ ਰਹੀ ਹੈ।