ਕਿਸਾਨਾਂ 'ਤੇ ਤਸ਼ੱਦਦ ਕਰ ਰਹੀ ਹੈ ਭਾਜਪਾ: ਚੱਬੇਵਾਲ - ਪੰਜਾਬ ਦੇ ਖੇਤੀ ਕਾਨੂੰਨ
ਚੰਡੀਗੜ੍ਹ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਰਾਜ ਸਭਾ ਵਿੱਚ ਪੰਜਾਬ ਦੇ ਖੇਤੀ ਕਾਨੂੰਨ 'ਤੇ ਤੰਜ ਕੱਸਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਵਿੱਚ ਕਿਸਾਨਾਂ ਨੂੰ ਜੇਲ੍ਹ ਕਰਨ ਦਾ ਵੀ ਐਕਟ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਤੋਮਰ ਨੇ ਵੀ ਕਿਹਾ ਕਿ ਪੰਜਾਬ ਕਾਂਗਰਸ ਹੀ ਖ਼ੂਨ ਦੀ ਖੇਤੀ ਕਰ ਰਹੀ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਅਤੇ ਐਸਸੀ ਸੈੱਲ ਦੇ ਚੇਅਰਮੈਨ ਰਾਜ ਕੁਮਾਰ ਚੱਬੇਵਾਲ ਨੇ ਪਲਟਵਾਰ ਕਰਦਿਆਂ ਨਰਿੰਦਰ ਤੋਮਰ ਨੂੰ ਝੂਠਾ ਦੱਸਿਆ ਤੇ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ। ਉਨ੍ਹਾਂ ਨੇ ਡੇਢ ਸਾਲ ਲਈ ਖੇਤੀ ਕਾਨੂੰਨਾਂ ਨੂੰ ਹੋਲਡ ਕਰਨ ਦੀ ਬਜਾਏ ਅਪੀਲ ਕਰਨ ਦੀ ਗੱਲ ਵੀ ਕੀਤੀ ਸੀ।