ਕੇਂਦਰ ਨੇ ਪੈਟਰੋਲ ਡੀਜ਼ਲ 'ਤੇ ਘਟਾਇਆ ਐਕਸਾਈਜ਼, ਭਾਜਪਾ ਆਗੂ ਨੇ ਸੂਬਾ ਸਰਕਾਰ ਤੋਂ ਕੀਤੀ ਮੰਗ - ਗੈਸ ਸਿਲੰਡਰ ਦੀ ਕੀਮਤ
ਲੁਧਿਆਣਾ: ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਈ ਹੈ, ਜਿਸ ਤੋਂ ਬਾਅਦ 9 ਰੁਪਏ 50 ਪੈਸੇ ਪੈਟਰੋਲ ਅਤੇ 7 ਰੁਪਏ ਡੀਜ਼ਲ ਸਸਤਾ ਹੋਇਆ ਹੈ। ਇਸ ਦੇ ਨਾਲ ਹੀ ਕੇਂਦਰ ਵਲੋਂ ਗੈਸ ਸਿਲੰਡਰ ਦੀ ਕੀਮਤ 'ਚ ਵੀ ਕਟੌਤੀ ਕੀਤੀ ਗਈ ਹੈ। ਇਸ ਨੂੰ ਲੈਕੇ ਭਾਜਪਾ ਆਗੂ ਅਨੀਲ ਸਰੀਨ ਵਲੋਂ ਜਿਥੇ ਕੇਂਦਰ ਦਾ ਧੰਨਵਾਦ ਕੀਤਾ,ਉਥੇ ਹੀ ਪੰਜਾਬ ਸਰਕਾਰ ਤੋਂ ਮੰਗ ਵੀ ਕੀਤੀ ਕਿ ਸੂਬਾ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘੱਟ ਕਰੇ। ਉਨ੍ਹਾਂ ਦਾ ਕਹਿਣਾ ਕਿ ਪੰਜਾਬ 'ਚ ਹੋਰ ਸੂਬਿਆਂ ਨਾਲੋਂ ਵੈਟ ਸਭ ਤੋਂ ਵੱਧ ਹੈ, ਇਸ ਲਈ ਸਰਕਾਰ ਨੂੰ ਆਮ ਜਨਤਾ ਨੂੰ ਰਾਹਤ ਦੇਣੀ ਚਾਹੀਦੀ ਹੈ।