ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਗਵਰਨਰ ਨੂੰ ਲਿਖਿਆ ਪੱਤਰ, ਜਾਣੋ ਕਿਉਂ ? - ਕੇਜਰੀਵਾਲ ਵੱਲੋਂ ਪੰਜਾਬ ਦੇ ਅਫ਼ਸਰਾਂ ਨਾਲ ਮੀਟਿੰਗ
ਜਲੰਧਰ: ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਫ਼ਸਰਾਂ ਨਾਲ ਮੀਟਿੰਗ ਅਤੇ ਉਸ ਤੋਂ ਬਾਅਦ ਫਰੀ ਬਿਜਲੀ ਦੇਣ ਦੇ ਮਾਮਲੇ 'ਤੇ ਅਫ਼ਸਰਾਂ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਨਾਲ ਮੀਟਿੰਗ ਕਰਨ ਦੇ ਮਾਮਲੇ ਵਿੱਚ ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਮਨੋਰੰਜਨ ਕਾਲੀਆ ਨੇ ਗਵਰਨਰ ਨੂੰ ਇਕ ਪੱਤਰ ਲਿਖਿਆ ਤੇ ਇਸ ਪੂਰੇ ਮਾਮਲੇ ਇਸ ਵਿੱਚ ਦਖ਼ਲ ਦੇਣ ਦੀ ਗੱਲ ਕੀਤੀ ਹੈ। ਮਨੋਰੰਜਨ ਕਾਲੀਆ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਅਫ਼ਸਰਾਂ ਨਾਲ ਮੀਟਿੰਗ ਕਰ ਰਹੇ ਨੇ ਇਹ ਬਿਲਕੁਲ ਅਸੰਵਿਧਾਨਕ ਹੈ।
Last Updated : Apr 12, 2022, 7:40 PM IST