ਸਰਕਾਰ ਵੱਲੋਂ ਲਾਅ ਅਫਸਰਾਂ ਦੀ ਨਿਯੁਕਤੀ ’ਤੇ ਲਏ U-TURN ਤੋਂ ਬਾਅਦ ਭਾਜਪਾ ਆਗੂ ਦਾ ਵੱਡਾ ਬਿਆਨ - BJP leader Raj Kumar Verka
ਅੰਮ੍ਰਿਤਸਰ: ਲਾਅ ਅਫਸਰਾਂ ਦੀ ਨਿਯੁਕਤੀ ਮਾਮਲੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਹਾਈਕੋਰਟ ਵਿੱਚ ਪਾਈ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸਨੂੰ ਸਰਕਾਰ ਨੇ ਵਾਪਸ ਲੈ ਲਿਆ ਹੈ। ਪਟੀਸ਼ਨ ਵਾਪਿਸ ਲਏ ਜਾਣ ਤੇ ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ਖ਼ਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਵੱਲੋਂ ਦਲਿਤਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਵੇਰਕਾ ਨੇ ਕਿਹਾ ਕਿ ਸਰਕਾਰ ਵੱਲੋਂ ਪਾਈ ਗਈ ਪਟੀਸ਼ਨ ਖਿਲਾਫ਼ ਉਨ੍ਹਾਂ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ ਅਤੇ ਮਾਮਲੇ ਵਿੱਚ ਪੇਸ਼ ਹੋਣਾ ਚਾਹੁੰਦੇ ਸੀ। ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ਤੋਂ ਬਾਅਦ ਮਾਨ ਸਰਕਾਰ ਨੇ ਆਪਣੀ ਪਟੀਸ਼ਨ ਹਾਈਕੋਰਟ ਤੋਂ ਵਾਪਸ ਲੈ ਲਈ ਗਈ ਹੈ ਜਿਸ ਕਾਰਨ ਇਹ ਡਾ. ਅੰਬੇਦਕਰ ਸਾਹਿਬ ਦੀ ਕੌਮ ਦੀ ਵੱਡੀ ਜਿੱਤ ਹੈ।