'ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਿਰਫ਼ ਐਲਾਨ, ਜ਼ਮੀਨੀ ਪੱਧਰ 'ਤੇ ਕਰਨ ਕੰਮ' - BJP leader targets Bhagwant Mann
ਚੰਡੀਗੜ੍ਹ: ਪੰਜਾਬ ਸਰਕਾਰ ਦੇ ਕਾਰਜਕਾਲ ਦੇ ਇਕ ਮਹੀਨਾ ਪੂਰਾ ਹੋਣ 'ਤੇ ਛਪੇ ਇਸ਼ਤਿਹਾਰ ਨੂੰ ਲੈਕੇ ਭਾਜਪਾ ਆਗੂ ਸੁਭਾਸ਼ ਸ਼ਰਮਾ ਵਲੋਂ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਤੀਆਂ ਦੇ ਇਸ਼ਤਿਹਾਰ ਤਾਂ ਦਿੱਤੇ ਜਾ ਰਹੇ ਹਨ ਪਰ ਉਹ ਸਿਰਫ਼ ਐਲਾਨ ਹੀ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਕਿਸੇ ਨੌਜਵਾਨ ਨੂੰ ਨੌਕਰੀ ਮਿਲੀ ਅਤੇ ਨਾ ਹੀ ਕੱਚੇ ਮੁਲਾਜ਼ਮ ਪੱਕੇ ਹੋਏ ਹਨ। ਉਨ੍ਹਾਂ ਕਿਹਾ ਕਿ ਐਲਾਨਾਂ ਦੇ ਇਸ਼ਤਿਹਾਰ ਦੇਣ ਤੋਂ ਚੰਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਜ਼ਮੀਨੀ ਪੱਧਰ 'ਤੇ ਕੰਮ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਤਾਂ ਬਣਾਈ ਗਈ ਪਰ ਸੂਬੇ 'ਚ ਕ੍ਰਾਈਮ ਦਿਨ ਪਰ ਦਿਨ ਵੱਧ ਰਿਹਾ ਹੈ। ਉਨ੍ਹਾਂ ਨਾਲ ਹੀ ਚੰਨੀ ਸਰਕਾਰ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਕੁਝ ਨਹੀਂ ਕਰਦੀ ਤਾਂ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਵੀ ਐਲਾਨ ਮੰਤਰੀ ਕਰ ਦੇਣਾ ਹੈ।