ਸਾਂਸਦ ਰਵਨੀਤ ਬਿੱਟੂ ਖਿਲਾਫ਼ ਮੁਕੱਦਮਾ ਦਰਜ਼ ਕਰਵਾਉਣ ਪਹੁੰਚੇ ਭਾਜਪਾ ਆਗੂ - ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਟਿੰਕੂ
ਭਾਜਪਾ ਆਗੂ : ਕਿਸਾਨ ਅੰਦੋਲਨ ਦੌਰਾਨ ਭੜਕਾਊ ਬਿਆਨਬਾਜ਼ੀ ਨੂੰ ਲੈ ਕੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਵਾਦਾਂ 'ਚ ਘਿਰ ਗਏ ਹਨ। ਬਿੱਟੂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਭਾਜਪਾ ਆਗੂਆਂ ਨੇ ਵੱਖੋ-ਵੱਖ ਜ਼ਿਲ੍ਹਿਆਂ 'ਚ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਰਜ਼ ਕਰਵਾ ਰਹੇ ਹਨ। ਖੰਨਾ ਦੇ ਜ਼ਿਲ੍ਹਾ ਪੁਲਿਸ ਮੁਖੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੂੰ ਭਾਜਪਾ ਆਗੂਆਂ ਨੇ ਸ਼ਿਕਾਇਤ ਸੌਂਪਦੇ ਹੋਏ ਸੰਸਦ ਮੈਂਬਰ ਖਿਲਾਫ਼ ਮੁਕੱਦਮਾ ਦਰਜ਼ ਕਰਨ ਦੀ ਮੰਗ ਕੀਤੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਟਿੰਕੂ ਨੇ ਕਿਹਾ ਕਿ ਜਨਤਾ ਦੇ ਚੁਣੇ ਨੁਮਾਇੰਦੇ ਵੱਲੋਂ ਅਜਿਹੇ ਬਿਆਨ ਦੇ ਕੇ ਜਿੱਥੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।