ਦ੍ਰੋਪਦੀ ਮੁਰਮੂ ਦੇ ਰਾਸ਼ਟਰਪਤੀ ਬਣਨ ਦੀ ਖੁਸ਼ੀ 'ਚ ਭਾਜਪਾ ਆਗੂਆਂ ਨੇ ਵੰਡੇ ਲੱਡੂ - ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦੀ ਜਿੱਤ
ਬਠਿੰਡਾ: ਰਾਸ਼ਟਰਪਤੀ ਚੋਣਾਂ 'ਚ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦੀ ਜਿੱਤ ਤੋਂ ਬਾਅਦ ਬਠਿੰਡਾ 'ਚ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਵਲੋਂ ਸੁਖਪਾਲ ਸਿੰਘ ਸਰਾਂ ਦੀ ਅਗਵਾਈ 'ਚ ਲੱਡੂ ਵੰਡ ਕੇ ਅਤੇ ਢੋਲ ਵਜਾ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਸਰਾਂ ਦਾ ਕਹਿਣਾ ਕਿ ਦ੍ਰੋਪਦੀ ਮੁਰਮੂ ਦੀ ਜਿੱਤ ਨਾਲ ਆਦਿਬਾਸੀਆਂ ਨੂੰ ਆਰਥਿਕ ਪੱਖੋਂ ਮਜਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਜੋਂ ਆਪਣਾ ਸਫ਼ਰ ਸ਼ੁਰੂ ਕਰਨ ਵਾਲੇ ਦ੍ਰੋਪਦੀ ਮੁਰਮੂ ਨੇ ਰਾਜਨੀਤੀ 'ਚ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।