ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ ਵਿੱਚ ਭਾਜਪਾ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ - ਗੁਰਦਾਸਪੁਰ
ਗੁਰਦਾਸਪੁਰ: ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਭਾਜਪਾ ਆਗੂਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸ਼ਹਿ 'ਤੇ ਪੰਜਾਬ ਪ੍ਰਧਾਨ 'ਤੇ ਹਮਲਾ ਹੋਇਆ ਹੈ ਅਤੇ ਉਨ੍ਹਾਂ ਕਿਹਾ ਕਿ ਹਮਲਾਵਰ ਕਾਂਗਰਸ ਦੇ ਆਪਣੇ ਬੰਦੇ ਸਨ। ਧਰਨਾ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਉਪਰ ਹਮਲਾ ਕਾਂਗਰਸ ਨੇ ਕਰਵਾਇਆ ਹੈ ਅਤੇ ਬਦਨਾਮ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀ ਜਲਦ ਨਾ ਫੜੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।