ਪੰਜਾਬ

punjab

ਜਾਖੜ ਜੇਕਰ ਭਾਜਪਾ ’ਚ ਆਉਣਾ ਚਾਹੁੰਦੇ ਨੇ ਤਾਂ ਉਨ੍ਹਾਂ ਦਾ ਸੁਆਗਤ ਹੈ - ਭਾਜਪਾ ਸਾਂਸਦ

By

Published : May 16, 2022, 10:52 PM IST

ਸ੍ਰੀ ਫਤਿਹਗੜ੍ਹ ਸਾਹਿਬ: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਓਬੀਸੀ ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਗਮ ਲਾਲ ਗੁਪਤਾ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਓਬੀਸੀ ਮੋਰਚਾ ਦੇ ਪੰਜਾਬ ਪ੍ਰਧਾਨ ਰਜਿੰਦਰ ਬਿੱਟਾ ਅਤੇ ਭਾਜਪਾ ਓਬੀਸੀ ਮੋਰਚਾ ਦੇ ਪੰਜਾਬ ਇੰਚਾਰਜ ਸ਼ਿਵਰਾਜ ਚੌਧਰੀ ਵੀ ਮੌਜੂਦ ਸਨ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੰਸਦ ਸੰਗਮ ਲਾਲ ਗੁਪਤਾ ਨੇ ਸਿੱਖ ਇਤਿਹਾਸ ਨੂੰ ਯਾਦ ਕਰਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਗੁਰੂ ਸਾਹਿਬ ਦੇ ਪਰਿਵਾਰ ਦੀ ਕੁਰਬਾਨੀਆਂ ਨੂੰ ਮਹਾਨ ਦੱਸਿਆ। ਇਸਦੇ ਨਾਲ ਹੀ ਉਹਨਾਂ ਨੇ ਸੁਨੀਲ ਜਾਖੜ ਦੇ ਕਾਂਗਰਸ ਛੱਡਣ ਉਪਰ ਕਿਹਾ ਕਿ ਜਾਖੜ ਜੇਕਰ ਭਾਜਪਾ ’ਚ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸੁਆਗਤ ਹੈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਦਾ ਕੋਈ ਆਧਾਰ ਨਹੀਂ ਰਿਹਾ ਕਾਂਗਰਸ ਖ਼ਤਮ ਹੋ ਚੁੱਕੀ ਹੈ।ਭਾਜਪਾ ਸਾਂਸਦ ਨੇ ਅੱਗੇ ਕਿਹਾ ਕਿ 2014 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਦੇਸ਼ ਵਿੱਚ ਬਦਲਾਅ ਲਿਆਂਦਾ, ਦੇਸ਼ ਨੂੰ ਭਾਜਪਾ ਸਰਕਾਰ ਨੇ ਤਰੱਕੀ ਦੇ ਰਾਹ ਵੱਲ ਤੋਰਿਆ ਹੈ ਪ੍ਰੰਤੂ ਕਾਂਗਰਸ ਵੱਲੋਂ ਲੰਮਾ ਸਮਾਂ ਰਾਜ ਕਰਨ ਦੇ ਬਾਵਜੂਦ ਦੇਸ਼ ਨੂੰ ਡੋਬਣ ਦੇ ਬਜਾਏ ਕੁਝ ਨਹੀਂ ਕੀਤਾ ਜਿਸ ਕਾਰਨ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ।

For All Latest Updates

TAGGED:

ABOUT THE AUTHOR

...view details