ਭਾਜਪਾ ਵਰਕਰਾਂ ਨੇ ਆਪ ਵਿਧਾਇਕ ਅਮਨ ਅਰੋੜਾ ਵਿਰੁੱਧ ਕੀਤੀ ਨਾਅਰੇਬਾਜ਼ੀ - ਪਠਾਨਕੋਟ ਵਿੱਚ ਭਾਜਪਾ ਦਾ ਧਰਨਾ
ਸ਼ੁੱਕਰਵਾਰ ਨੂੰ ਭਾਜਪਾ ਦੇ ਵਰਕਰਾਂ ਨੇ ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਦਿੱਤੇ ਵਿਵਾਦਿਤ ਬਿਆਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਹੁੰਚੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਪ ਦੇ ਵਿਧਾਇਕ ਅਮਨ ਅਰੋੜਾ ਨੇ ਅਜਿਹਾ ਵਿਵਾਦਿਤ ਬਿਆਨ ਦੇ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸੜਕਾਂ 'ਤੇ ਘੁੰਮਣ ਵਾਲੇ ਆਵਾਰਾ ਗਊਆਂ ਨੂੰ ਬੁੱਚੜਖਾਨੇ ਭੇਜਣਾ ਚਾਹੀਦਾ ਹੈ, ਜਿਸ ਨੂੰ ਲੈ ਕੇ ਭਾਜਪਾ ਦੇ ਵਰਕਰ ਸੜਕਾਂ 'ਤੇ ਉੱਤਰ ਆਏ ਹਨ ਅਤੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਪਠਾਨਕੋਟ 'ਚ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦਾ ਪੁਤਲਾ ਵੀ ਫੂਕਿਆ ਗਿਆ।