ਭਾਜਪਾ ਵਰਕਰਾਂ ਨੇ ਕਾਂਗਰਸ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਭਾਰਤੀ ਜਨਤਾ ਪਾਰਟੀ ਯੁਵਾ ਇਕਾਈ ਦੇ ਪ੍ਰਧਾਨ
ਨਗਰ ਨਿਗਮ ਦੀ ਹਾਊਸਿੰਗ ਮੀਟਿੰਗ ਦੇ ਦੌਰਾਨ ਨਗਰ ਨਿਗਮ ਦੇ ਬਾਹਰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਮੇਅਰ ਜਗਦੀਸ਼ ਰਾਜਾ ਦੇ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਨਗਰ ਨਿਗਮ ਦੇ ਬਾਹਰ ਭਾਰੀ ਪੁਲਿਸ ਫੋਰਸ ਤੈਨਾਤ ਰਹੀ ਜਿਨ੍ਹਾਂ ਨੇ ਭਾਜਪਾ ਵਰਕਰਾਂ ਨੂੰ ਨਗਰ ਨਿਗਮ ਦੇ ਘੇਰੇ ਦੇ ਅੰਦਰ ਨਹੀਂ ਆਉਣ ਦਿੱਤਾ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਧਰਨਾ ਲਗਾ ਕੇ ਜ਼ਮੀਨ 'ਤੇ ਹੀ ਬੈਠ ਗਏ। ਭਾਰਤੀ ਜਨਤਾ ਪਾਰਟੀ ਯੁਵਾ ਇਕਾਈ ਦੇ ਪ੍ਰਧਾਨ ਸੰਨੀ ਸ਼ਰਮਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਲੋਕਾਂ ਦੇ ਹੱਕ ਵਿੱਚ ਕੰਮ ਕੀਤਾ ਹੈ ਪਰ ਕਾਂਗਰਸ ਸਰਕਾਰ ਨੇ ਜਨਤਾ ਨੂੰ ਧੋਖਾ ਦਿੱਤਾ ਹੈ ਤੇ ਧੋਖਾ ਦੇ ਕੇ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਲੋਕਾਂ 'ਤੇ ਜਬਰਨ ਟੈਕਸ ਲਗਾ ਕੇ ਲੋਕਾਂ ਤੋਂ ਪੈਸੇ ਲੁੱਟਿਆ ਜਾ ਰਿਹਾ ਹੈ ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰਨਗੇ।