ਮਾਨ ਸਰਕਾਰ ’ਤੇ ਭੜਕੇ ਪੰਜਾਬ ਭਾਜਪਾ ਪ੍ਰਧਾਨ, ਕਿਹਾ... - ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਵੱਲੋਂ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਪਠਾਨਕੋਟ: ਬਿਜਲੀ ਮੁੱਦੇ ਤੇ ਹੋਰ ਮਸਲਿਆਂ ਨੂੰ ਲੈਕੇ ਭਾਜਪਾ ਵੱਲੋਂ ਮਾਨ ਸਰਕਾਰ ਖਿਲਾਫ਼ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਪਠਾਨਕੋਟ ਵਿੱਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਵੱਲੋਂ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਅਸ਼ਵਨੀ ਸ਼ਰਮਾ ਵੱਲੋਂ ਮਾਨ ਸਰਕਾਰ ਖ਼ਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਇਹ ਐਲਾਨਾਂ ਵਾਲੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਇਸਦੇ ਨਾਲ ਹੀ ਬਿਜਲੀ ਮੁਆਫ ਕਰਨ ਦੇ ਮਸਲੇ ਦੇ ਨਾਲ ਨਾਲ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਮਾਨ ਸਰਕਾਰ ਉਪਰ ਵੱਡੇ ਸਵਾਲ ਖੜ੍ਹੇ ਕੀਤੇ ਹਨ