ਭਾਜਪਾ ਦੀ ਅਗਨੀਪਥ ਯੋਜਨਾ ਨੂੰ ਲੈਕੇ ਜਾਗਰੂਕਤਾ ਮੁਹਿੰਮ - BJP raises awareness in favor of Agneepath
ਅੰਮ੍ਰਿਤਸਰ: ਪੂਰੇ ਦੇਸ਼ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸ ਦੌਰਾਨ ਭਾਜਪਾ ਵੱਲੋਂ ਅਗਨੀਪਥ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਹੈ। ਅੰਮ੍ਰਿਤਸਰ ਵਿੱਚ ਭਾਜਪਾ ਵੱਲੋਂ ਨੌਜਵਾਨਾਂ ਨੂੰ ਅਗਨੀਪਥ ਸਕੀਮ ਬਾਰੇ ਜਾਗਰੂਕ ਕੀਤਾ ਗਿਆ ਹੈ। ਭਾਜਪਾ ਆਗੂਆਂ ਨੇ ਗੱਲਬਾਤ ਕਰਦਿਆਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਹੈ ਕਿ ਅਗਨੀਪਥ ਸਕੀਮ ਦਾ ਵਿਰੋਧ ਨਾ ਕਤੀਾ ਜਾਵੇ ਕਿਉਂਕਿ ਇਹ ਸਕੀਮ ਨੌਜਵਾਨਾਂ ਨੂੰ ਦੇਸ਼ ਭਗਤੀ ਸਿਖਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿੱਚ ਆਉਣ ਵਾਲੇ ਨੌਜਾਵਾਨਾਂ ਦੇ ਭਵਿੱਖ ਰੌਸ਼ਨ ਹੋਵੇਗਾ ਕਿਉਂਕਿ ਉਨ੍ਹਾਂ ਨੌਕਰੀ ਤੋਂ ਬਾਅਦ ਹਰ ਪਾਸੇ ਨੌਕਰੀ ਕਰਨ ਦੀ ਪਹਿਲੀ ਹੋਵੇਗੀ। ਇਸ ਮੌਕੇ ਉਨ੍ਹਾਂ ਇਸ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਹੈ।