ਭਾਜਪਾ ਨੇ ਕਿਸਾਨ ਵਿਰੋਧੀ ਸੋਚ ਪੈਦਾ ਕਰਨ ਦੀ ਕੀਤੀ ਕੋਸ਼ਿਸ: ਪਰਨੀਤ ਕੌਰ - ਬਾਰਡਰਾਂ 'ਤੇ ਬੈਠੇ ਕਿਸਾਨਾਂ ਨੂੰ ਅੱਤਵਾਦੀ
ਨਵੀਂ ਦਿੱਲੀ: ਲੋਕ ਸਭਾ 'ਚ ਸਾਂਸਦ ਪਰਨੀਤ ਕੌਰ ਨੇ ਕਿਸਾਨ ਅੰਦੇਸਨ 'ਤੇ ਬੋਲਦੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਵਿੱਚ ਕਿਸਾਨ ਵਿਰੋਧੀ ਸੋਚ ਪੈਦਾ ਕਰ ਦੀ ਕੋਸ਼ਿਸ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਹੱਕੀ ਮੰਗਾ ਲਈ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਦੇਸ਼ 'ਚ ਹਰੀ ਕ੍ਰਾਂਤੀ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਬਾਰਡਰਾਂ 'ਤੇ ਬੈਠੇ ਕਿਸਾਨਾਂ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।