ਭਾਜਪਾ ਵਰਕਰਾਂ ਵੱਲੋਂ ਕਾਂਗਰਸ ਖਿਲਾਫ਼ ਬਟਾਲਾ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ - ਕਾਂਗਰਸ ਪਾਰਟੀ ਦੇ ਖਿਲਾਫ਼ ਧਰਨਾ ਪ੍ਰਦਰਸ਼ਨ
ਗੁਰਦਾਸਪੁਰ: ਸੋਮਵਾਰ ਦੇਰ ਰਾਤ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਵੱਲੋਂ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਤਹਿਤ ਬਟਾਲਾ 'ਚ ਭਾਜਪਾ ਵਰਕਰਾਂ ਵੱਲੋਂ ਐਸਡੀਐਮ ਦੇ ਦਫ਼ਤਰ ਦੇ ਬਾਹਰ ਕਾਂਗਰਸ ਪਾਰਟੀ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਪਾਰਟੀ ਦੇ ਆਗੂ ਰਾਕੇਸ਼ ਭਾਟੀਆ ਅਤੇ ਹੀਰਾ ਵਾਲਿਆਂ ਨੇ ਕਿਹਾ ਕਿ ਜੋ ਪੰਜਾਬ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਤੇ ਹਮਲਾ ਹੋਇਆ ਹੈ, ਉਸ ਪਿੱਛੇ ਯੂਥ ਕਾਂਗਰਸ ਦਾ ਹੱਥ ਹੈ। ਇਸ ਦੇ ਨਾਲ ਹੀ ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਜੋ ਵੀ ਇਸ ਹਮਲੇ 'ਚ ਦੋਸ਼ੀ ਹਨ ਉਨ੍ਹਾਂ ਖਿਲਾਫ ਕੜੀ ਤੋਂ ਕੜੀ ਕਾਰਵਾਈ ਕੀਤੀ ਜਾਵੇ।