ਕੈਪਟਨ ਦੇ ਗੜ੍ਹ 'ਚ ਕੈਪਟਨ ਖ਼ਿਲਾਫ ਬਗਾਵਤ - capt amarinder singh
ਪਟਿਆਲਾ: ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਦਾ ਵਿਰੋਧ ਪ੍ਰਦਰਸ਼ਨ ਬੀਜੇਪੀ ਦੇ ਵਰਕਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ 'ਚ ਕੀਤਾ ਗਿਆ। ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਲੇ ਫੂਕੇ ਗਏ। ਇਹ ਰੋਸ ਬੀਜੇਪੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਉੱਤੇ ਕੀਤੇ ਗਏ ਹਮਲੇ ਨੂੰ ਲੈ ਕੇ ਕੀਤਾ ਗਿਆ। ਇਸ ਦੀ ਅਗਵਾਈ ਭਾਜਪਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਭਾਨੂ ਪ੍ਰਤਾਪ ਵੱਲੋਂ ਕੀਤੀ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਕਈ ਬੀਜੇਪੀ ਲੀਡਰ ਮੌਜੂਦ ਰਹੇ ਤੇ ਲਗਾਤਾਰ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਧਾਨ ਭਾਨੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੇ ਬਿਆਨਾਂ ਮੁਤਾਬਿਕ ਉਨ੍ਹਾਂ ਨੇ ਖ਼ੁਦ ਜ਼ਿੰਮੇਵਾਰੀ ਲਈ ਹੈ ਕਿ ਹਮਲਾ ਕਾਂਗਰਸ ਵੱਲੋਂ ਹੋਇਆ ਹੈ।