ਪਰਾਲੀ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਨੇ ਘੇਰੀ ਪੰਜਾਬ ਸਰਕਾਰ
ਬਰਨਾਲਾ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਝੋਨੇ ਦੀ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ। ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਤੋਂ ਬਾਅਦ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਲਈ ਕਿਸਾਨ ਮਜਬੂਰ ਹਨ, ਸਰਕਾਰ ਦੀ ਮਸ਼ੀਨਰੀ ਛੋਟੇ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹਨ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਉਪਰ ਪਰਚੇ ਦਰਜ ਕੀਤੇ ਤਾਂ ਇਸਦਾ ਕਿਸਾਨ ਜੱਥੇਬੰਦੀ ਸਖ਼ਤ ਵਿਰੋਧ ਕਰਕੇ ਸੰਘਰਸ਼ ਕਰੇਗੀ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੀ ਜਾਣ ਵਾਲੀ ਕਾਰਵਾਈ ਸੰਬੰਧੀ ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਕਿਸਾਨ 'ਤੇ ਕੋਈ ਪੰਜਾਬ ਸਰਕਾਰ ਝੋਨੇ ਨੂੰ ਅੱਗ ਲਾਉਣ ਸਬੰਧੀ ਕਾਰਵਾਈ ਕਰਦੀ ਹੈ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।