ਬੀਕੇਯੂ ਦੋਆਬਾ ਨੇ ਰੇਲ ਰੋਕ ਕੇ ਸਟੇਸ਼ਨ 'ਤੇ ਕੇਂਦਰ ਸਰਕਾਰ ਵਿਰੁੱਧ ਲਗਾਇਆ ਧਰਨਾ - ਦੇਸ਼ ਦੇ ਵਿੱਚ ਕਈ ਥਾਂਵਾਂ 'ਤੇ ਅੰਦੋਲਨ ਕਰ ਰਹੇ ਹਨ
ਕਪੂਰਥਲਾ: ਫਗਵਾੜਾ ਰੇਲਵੇ ਸਟੇਸ਼ਨ ਦੇ 'ਤੇ ਕਿਸਾਨਾਂ ਨੇ ਰੇਲ ਰੋਕ ਕੇ ਕੇਂਦਰ ਸਰਕਾਰ ਦੇ ਪ੍ਰਤੀ ਆਪਣਾ ਗੁੱਸਾ ਜਤਾਇਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਦੇ ਵਿਰੁੱਧ ਆਪਣਾ ਰੋਸ ਜਤਾਇਆ ਅਤੇ ਕੇਂਦਰ ਸਰਕਾਰ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸਾਨੂੰ ਰੇਲਾਂ ਅਤੇ ਬੱਸਾਂ 'ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਹੋ ਰਹੀਂ ਮੁਸਕਲਾਂ ਦਾ ਦੁੱਖ ਹੈ, ਪਰ ਕੇਂਦਰ ਦੀ ਗੂੰਗੀ-ਬਹਿਰੀ ਸਰਕਾਰ ਕਿਸਾਨਾਂ ਦੀ ਕੋਈ ਵੀ ਗੱਲ ਨਹੀਂ ਮੰਨ ਰਹੀ ਹੈ। ਇਸ ਦੇ ਚਲਦੇ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਆਲੇ-ਦੁਆਲੇ ਅਤੇ ਹੋਰ ਵੀ ਦੇਸ਼ ਦੇ ਵਿੱਚ ਕਈ ਥਾਂਵਾਂ 'ਤੇ ਕਿਸਾਨ ਅੰਦੋਲਨ ਕਰ ਰਹੇ ਹਨ।