ਬੀਕੇਯੂ ਏਕਤਾ ਉਗਰਾਹਾਂ ਨੇ ਦਿੱਲੀ ਜਾਣ ਦੀ ਤਿਆਰੀ ਕੀਤੀ ਮੁਕੰਮਲ - ਕੇਂਦਰ ਸਰਕਾਰ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਿੱਲੀ ਚੱਲੋਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭੈਣੀਬਾਘਾ ਵਿਖੇ ਟਰਾਲੀਆਂ ਦੀ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਤੇ ਦਿੱਲੀ ਕੂਚ ਦੀ ਤਿਆਰੀ ਕਰ ਲਈ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸਾਰੀਆਂ ਤਿਆਰੀਆਂ ਕਰ ਕੇ ਚੱਲੇ ਹਾਂ ਜਿੱਥੇ ਵੀ ਕੇਂਦਰ ਸਰਕਾਰ ਜਾਂ ਹਰਿਆਣਾ ਸਰਕਾਰ ਸਾਨੂੰ ਰੋਕਦੀ ਹੈ ਅਸੀਂ ਉੱਥੇ ਹੀ ਆਪਣਾ ਸ਼ਾਂਤਮਈ ਧਰਨਾ ਲਗਾ ਕੇ ਬੈਠ ਜਾਵਾਂਗੇ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਿਨ੍ਹਾਂ ਚਿਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਅਸੀਂ ਵਾਪਸ ਨਹੀਂ ਮੁੜਾਗੇ।