ਕਿਸਾਨੀ ਮੰਗਾਂ ਨੂੰ ਲੈ ਕੇ ਬੀਕੇਯੂ ਸਿੱਧੂਪੁਰ ਨੇ ਬਠਿੰਡਾ ਚੰਡੀਗੜ੍ਹ ਹਾਈਵੇ ਕੀਤਾ ਜਾਮ - bku sidhupur protest barnala
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (bku sidhupur) ਵੱਲੋਂ ਬਰਨਾਲਾ ਦੇ ਤਪਾ ਮੰਡੀ ਵਿੱਚ ਬਠਿੰਡਾ ਚੰਡੀਗੜ੍ਹ ਰੋਡ ਜਾਮ (Chandigarh Bathinda highway jam) ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜੱਥੇਬੰਦੀ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਚੱਕੇ ਜਾਮ ਕੀਤੇ ਗਏ ਹਨ। ਕਿਸਾਨਾਂ ਵੱਲੋਂ ਸਰਕਾਰ ਨਾਲ ਮੀਟਿੰਗ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਵਾਅਦਾ ਕੀਤਾ ਸੀ ਕਿ 7 ਸਤੰਬਰ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ, ਜੋ ਕਿ ਅਜੇ ਤੱਕ ਪੂਰਾ ਨਹੀਂ ਹੋਇਆ।