ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਲਗਾਇਆ ਖੂਨ ਦਾਨ ਕੈਂਪ - sidhu moosewala Birthday
ਬਠਿੰਡਾ: ਸਿੱਧੂ ਮੂਸੇਵਾਲੇ ਦੇ ਜਨਮਦਿਨ ਦੇ ਮੌਕੇ ’ਤੇ ਉਸਨੂੰ ਚਾਹੁਣ ਵਾਲਿਆਂ ਵੱਲੋਂ ਬਠਿੰਡਾ ਵਿਖੇ ਖੂਨਦਾਨ ਕੈਂਪ ਲਾ ਕੇ ਉਸ ਨੂੰ ਸ਼ਰਧਾਂਜਲੀ ਦਿੱਤੀ। ਸੁੱਖ ਸੇਵਾ ਸੋਸਾਇਟੀ ਵੱਲੋਂ ਬਠਿੰਡਾ ਦੇ ਮਾਨ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾ ਕੇ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਕੈਂਪ ਵਿੱਚ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੇ ਖੂਨ ਦਾਨ ਕਰਕੇ ਉਸ ਨੂੰ ਯਾਦ ਕੀਤਾ। ਜਾਣਕਾਰੀ ਦਿੰਦਿਆਂ ਡਾ. ਬੇਅੰਤ ਮਾਨ ਨੇ ਕਿਹਾ ਹੈ ਕਿ ਅੱਜ ਸ਼ੁੱਭਦੀਪ ਸਿੱਧੂ ਮੂਸੇ ਵਾਲੇ ਦੇ ਜਨਮ ਦਿਨ ਮੌਕੇ ’ਤੇ ਸੁੱਖ ਸੇਵਾ ਸੋਸਾਇਟੀ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਪਿਛਲੇ ਦਿਨੀਂ ਸਿੱਧੂ ਮੂਸੇ ਵਾਲੇ ਦਾ ਕਤਲ ਹੋਇਆ ਹੈ ਉਸ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।