ਲੁਧਿਆਣਾ ਦੇ ਖ਼ਾਲੀ ਪਲਾਟ 'ਚੋਂ ਮਿਲੀ ਔਰਤ ਦੀ ਲਾਸ਼, ਇਲਾਕੇ 'ਚ ਸਹਿਮ ਦਾ ਮਾਹੌਲ - Ludhiana dead body found latest news
ਜਮਾਲਪੁਰ ਇਲਾਕੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਮਹਿਲਾ ਦੀ ਲਾਸ਼ ਖ਼ਾਲੀ ਪਲਾਟ 'ਚੋਂ ਬਰਾਮਦ ਹੋਈ ਹੈ ਜਿਸ ਦੀ ਸ਼ਨਾਖਤ ਦੇਵੀ ਸਰਾ (50) ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਉਹ ਨੇਪਾਲ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਚਾਰ ਬੱਚੇ ਹਨ। ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਕਈ ਵਾਰ ਘਰ 'ਚੋਂ ਬਾਹਰ ਚਲੀ ਜਾਂਦੀ ਸੀ। ਹੁਣ ਵੀ ਉਹ ਬੀਤੇ ਤਿੰਨ ਦਿਨਾਂ ਤੋਂ ਲਾਪਤਾ ਸੀ ਪਰ ਅੱਜ ਹੀ ਉਨ੍ਹਾਂ ਨੂੰ ਉਸ ਦੀ ਲਾਸ਼ ਸਬੰਧੀ ਜਾਣਕਾਰੀ ਮਿਲੀ ਹੈ। ਉਧਰ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਹਿਲਾ ਦੀ ਲਾਸ਼ ਇਕ ਖਾਲੀ ਪਲਾਟ 'ਚੋਂ ਬਰਾਮਦ ਹੋਈ ਹੈ। ਮਾਮਲਾ ਕਤਲ ਦਾ ਲੱਗ ਰਿਹਾ ਹੈ ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।