ਖੇਤੀ ਕਾਨੂੰਨਾਂ ਨੂੰ ਲੈ ਕੇ ਬਸਪਾ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - ਕੇਂਦਰ ਸਰਕਾਰ
ਲੁਧਿਆਣਾ: ਬਸਪਾ ਵੱਲੋਂ ਪੂਰੇ ਪੰਜਾਬ ਵਿੱਚ ਖੇਤੀ ਕਾਲੇ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸਦੇ ਤਹਿਤ ਬਸਪਾ ਦੇ ਸੈਂਕੜੇ ਵਰਕਰਾਂ ਵੱਲੋਂ ਲੁਧਿਆਣ ਦੇ ਜਲੰਧਰ ਬਾਈਪਾਸ ਚੌਂਕ ਤੋਂ ਲੈ ਕੇ ਘੰਟਾਘਰ ਚੌਕ ਤੱਕ ਇੱਕ ਵਿਸ਼ਾਲ ਰੋਸ ਮਾਰਚ (Ross March)ਕੱਢਿਆ ਗਿਆ।ਇਸ ਮੌਕੇ ਕੇਂਦਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਬਸਪਾ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨ ਲਿਆਏ ਗਏ ਹਨ।ਉਸ ਨਾਲ ਕਿਸਾਨਾਂ ਨੂੰ ਬਹੁਤ ਨੁਕਸਾਨ ਹੋਵੇਗਾ।ਬਸਪਾ ਦੇ ਆਗੂਆ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਕਾਲੇ ਕਾਨੂੰਨ ਰੱਦ ਨਾ ਕੀਤੇ 2024 ਵਿਚ ਕੇਂਦਰ ਸਰਕਾਰ ਨੂੰ ਹਾਰ ਦਾ ਮੂੰਹ ਵੇਖਣਾ ਪਵੇਗਾ।