ਪੰਜਾਬ ਯੂਟੀ ਮੁਲਾਜ਼ਮਾਂ ਨੇ ਪੇਅ ਕਮਿਸ਼ਨ ਦੇ ਪੱਤਰ ਦੀਆਂ ਸਾੜੀਆਂ ਕਾਪੀਆਂ - ਪੇਅ ਕਮਿਸ਼ਨ ਦੀ ਰਿਪੋਰਟ
ਗੁਰਦਾਸਪੁਰ: ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਵੱਲੋਂ ਗੁਰਦਾਸਪੁਰ ਦੇ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਨਾਲ ਕੀਤੇ ਵਾਅਦੇ ਮੁਤਾਬਕ ਦਸੰਬਰ 2020 'ਚ ਪੇਅ ਕਮਿਸ਼ਨ ਦੀ ਰਿਪੋਰਟ ਜਾਰੀ ਕਰਕੇ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਪੇਅ ਕਮਿਸ਼ਨ ਦੇ ਵਾਧੇ ਸਬੰਧੀ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਕੁਲਦੀਪ ਪੂਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਸ਼ੋਸ਼ਣ ਕੀਤਾ ਜਾ ਰਿਹਾ ਹੈ।