ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਸਾੜਿਆ ਪੁਤਲਾ - ਘਰ-ਘਰ ਸਰਕਾਰੀ ਨੌਕਰੀ
ਤਰਨ ਤਾਰਨ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਨੀਤੀਆਂ ਵਿਦਿਆਰਥੀ ਅਤੇ ਨੌਜਵਾਨਾਂ ਦੇ ਲਈ ਵਿਰੋਧੀ ਸਾਬਿਤ ਹੋਈਆਂ ਹਨ। ਵਿਦਿਆਰਥੀਆਂ ਦੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆਂ ਅਤੇ ਸਾਧੂ ਸਿੰਘ ਧਰਮਸੋਤ 'ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵੋਟਾਂ ਦੇ ਸਮੇਂ ਘਰ-ਘਰ ਨੌਕਰੀ, ਸਕੂਲਾਂ ਦੇ ਸੁਧਾਰ ਅਤੇ ਗਰੀਬ ਬੱਚਿਆਂ ਨੂੰ ਵਜ਼ੀਫੇ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਇਹ ਸਾਰੇ ਵਾਅਦੇ ਖੋਖਲੇ ਸਾਬਿਤ ਹੋਏ ਹਨ।
Last Updated : Sep 5, 2020, 10:29 PM IST