ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਦੀ ਚਿਤਾਵਨੀ, ਕਿਹਾ-'ਭਲਕੇ ਦੋ ਘੰਟੇ ਰਹਿਣਗੇ ਬੱਸ ਸਟੈਂਡ' - bus stand will be two hours tomorrow
ਜਲੰਧਰ: ਜ਼ਿਲ੍ਹੇ ਵਿਖੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਦੱਸਿਆ ਕਿ ਇਸ ਧਰਨੇ ਪ੍ਰਦਰਸ਼ਨ ਕਰਨ ਦਾ ਕਾਰਨ ਉਨ੍ਹਾਂ ਦੀਆਂ ਤਨਖਾਹਾਂ ਹਨ। ਉਨ੍ਹਾਂ ਨੂੰ ਤਨਖਾਹਾਂ ਦੇ ਲਈ ਕਾਫੀ ਜਦੋ ਜਹਿਦ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਇੱਕ ਪਾਸੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਮੁਲਾਜ਼ਮਾਂ ਨੂੰ ਹਰ ਵਾਰ ਤਨਖਾਹਾਂ ਲਈ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਇਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਕੱਲ ਤੱਕ ਉਨ੍ਹਾਂ ਦੀ ਤਨਖ਼ਾਹ ਨਹੀਂ ਆਈ ਤਾਂ 13 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਸਾਰੇ ਬੱਸ ਸਟੈਂਡਾਂ ਨੂੰ ਦੋ ਘੰਟੇ ਲਈ ਬੰਦ ਕਰ ਦਿੱਤਾ ਜਾਵੇਗਾ।