ਅੰਮ੍ਰਿਤਸਰ 'ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ - bypolls
ਅੱਜ ਅੰਮ੍ਰਿਤਸਰ ਨਗਰ ਨਿਗਮ ਦੀ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਵਾਰਡ ਨੰਬਰ 50 ਅਤੇ 71 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਜ਼ਿਮਨੀ ਚੋਣਾਂ ਨੂੰ ਲੈ ਕੇ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਦੋਹਾਂ ਵਾਰਡਾਂ ਦੇ ਕੌਂਸਲਰਾਂ ਦੀ ਮੌਤ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ ਸਨ। ਉੱਥੇ ਹੀ ਕਾਂਗਰਸ ਦੀ ਸ਼ੀਰੀ ਪ੍ਰਧਾਨ ਜਤਿੰਦਰ ਸੋਨੀਆ ਨੇ ਵੋਟਾਂ ਨੂੰ ਕਾਂਗਰਸ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ ਹੈ।