ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ, ਮਨਪ੍ਰੀਤ ਬਾਦਲ ਖ਼ਿਲਾਫ਼ ਹੋਵੇਗੀ ਕਾਰਵਾਈ - ਕੈਬਨਿਟ ਮੰਤਰੀ ਬਲਜੀਤ ਕੌਰ
ਬਠਿੰਡਾ ਵਿਖੇ ਕੈਬਨਿਟ ਮੰਤਰੀ ਬਲਜੀਤ ਕੌਰ (Cabinet Minister Baljit Kaur) ਨੇ ਮਨਪ੍ਰੀਤ ਬਾਦਲ (Manpreet Badal) ਨਾਲ 'ਤੇ ਬੋਲਦਿਆਂ ਕਿਹਾ ਕਿ ਸਾਬਕਾ ਮੰਤਰੀ ਖ਼ਿਲਾਫ਼ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਈ ਕਰ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਹੋਈ ਸ਼ਿਕਾਅਤ 'ਤੇ ਵੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਗਹੀਣਾਂ ਦੇ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਕੇ ਇਸ ਵਾਰ ਬਜਟ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੀਆਂ ਰਹਿੰਦੀਆਂ ਮੰਗਾਂ ਜਲਦ ਤੋਂ ਜਲਦ ਹੱਲ ਕਰਵਾਈਆਂ ਜਾ ਸਕਣ।