ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਪਹੁੰਚੇ ਵਿਧਾਇਕ ਕਟਾਰੀਆ ਦੇ ਘਰ, ਇਨ੍ਹਾਂ ਮੁੱਦਿਆਂ ਉੱਤੇ ਹੋਈ ਚਰਚਾ - ਸਰਕਾਰਾਂ ਤੋਂ ਬਿਹਤਰ ਅੱਜ ਕਾਨੂੰਨ ਵਿਵਸਥਾ
ਜ਼ੀਰਾ ਵਿਧਾਇਕ ਨਰੇਸ਼ ਕਟਾਰੀਆ ਦੇ ਘਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਪਹੁੰਚੇ। ਇਸ ਦੌਰਾਨ ਦੋਹਾਂ ਵਿਚਾਲੇ ਵੱਖ ਵੱਖ ਮੁੱਦਿਆਂ ਉੱਤੇ ਗੱਲਬਾਤ ਹੋਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੂਹ ਵਿੱਚ ਲੱਗੇ ਨਾਸ਼ਪਤੀ ਮੇਲੇ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਤੋਂ ਇਲਾਵਾ ਬਾਕੀ ਫਸਲਾਂ ਬਾਰੇ ਵੀ ਸੁਚੇਤ ਕੀਤਾ ਜਾਵੇਗਾ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਕਿਵੇਂ ਬਚਾਇਆ ਜਾ ਸਕੇ। ਸ਼ਰਾਬ ਫੈਕਟਰੀ ’ਤੇ ਬੋਲਦੇ ਹੋਏ ਆਖਿਆ ਕਿ ਜੇਕਰ ਫੈਕਟਰੀ ਨੂੰ ਪਾਣੀ ਦੀ ਸੁਧਾਰ ਲਈ ਸਾਰੀਆਂ ਸ਼ਰਤਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਇਸ ਦੌਰਾਨ ਜਦੋਂ ਮੰਤਰੀ ਤੋਂ ਪੁੱਛਿਆ ਗਿਆ ਕਿ ਐੱਸਸੀ ਭਾਈਚਾਰੇ ਦੀ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਬਾਰੇ ਤਾਂ ਉਨ੍ਹਾਂ ਨੇ ਆਖਿਆ ਕਿ ਉਨ੍ਹਾਂ ਦਾ ਬਣਦਾ ਹਿੱਸਾ ਹਰ ਹਾਲਤ ਮਿਲਣਾ ਚਾਹੀਦਾ ਹੈ। ਕਾਨੂੰਨ ਵਿਵਸਥਾ ਨੂੰ ਲੈ ਕੇ ਉਨ੍ਹਾਂ ਨੇ ਆਖਿਆ ਕਿ ਪਹਿਲੀਆਂ ਸਰਕਾਰਾਂ ਤੋਂ ਬਿਹਤਰ ਅੱਜ ਕਾਨੂੰਨ ਵਿਵਸਥਾ ਚੱਲ ਰਹੀ ਹੈ।