ਕੈਬਨਿਟ ਮੰਤਰੀ ਦਾ ਵੱਡਾ ਬਿਆਨ, ਕਿਹਾ ਹਰ ਕਿਸੇ ਨੂੰ ਨਹੀਂ ਦੇ ਸਕਦੇ ਸਰਕਾਰੀ ਨੌਕਰੀ - ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ
ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅੱਜ ਲੁਧਿਆਣਾ ਪਹੁੰਚੇ। ਇਸ ਦੌਰਾਨ ਉਹਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਦੋਂ ਕੈਬਨਿਟ ਮੰਤਰੀ ਫੌਜਾ ਸਿੰਘ ਨੂੰ ਪੀਏਯੂ 'ਚ ਧਰਨੇ 'ਤੇ ਬੈਠੇ ਵਿਦਿਆਰਥੀਆਂ ਦੇ ਮਾਮਲੇ 'ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਪ੍ਰਕਿਰਿਆ ਅਨੁਸਾਰ ਹੀ ਨੌਕਰੀ ਮਿਲਦੀ ਹੈ ਅਤੇ ਜੇ ਕਰ ਕੋਈ ਨੌਕਰੀ ਤੋਂ ਵਾਂਝਾ ਰਹਿੰਦਾ ਹੈ ਤਾਂ ਉਸ ਨੂੰ ਸਵੈ ਰੁਜ਼ਗਾਰ ਖੋਲ੍ਹ ਲੈਣਾ ਚਾਹੀਦਾ ਹੈ।