ਸ਼ਹੀਦ ਭਗਤ ਸਿੰਘ ਹਰਿਆਲੀ ਮੁਹਿੰਮ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਲਾਏ ਬੂਟੇ - ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਲਾਏ ਬੂਟੇ
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਵੀ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਦੇ ਤਹਿਤ ਪੂਰੇ ਪੰਜਾਬ ਵਿਚ ਦਸ ਲੱਖ ਤੋਂ ਉੱਪਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਉਥੇ ਹੀ ਇਸ ਸ਼ੁਰੂਆਤ ਦੇ ਦੌਰਾਨ ਅੰਮ੍ਰਿਤਸਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵੀਹ ਬੂਟੇ ਲਗਾ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿਸ ’ਚ ਸਮਾਜ ਸੇਵੀ ਸੰਸਥਾ ਵੱਲੋਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੇ ਦੋ ਹੀ ਵੱਡੇ ਮੁੱਦੇ ਹਨ ਪੰਜਾਬ ਦਾ ਪਾਣੀ ਬਚਾਉਣਾ ਅਤੇ ਪੰਜਾਬ ਦੀ ਹਰਿਆਵਲ ਨੂੰ ਵਾਪਸ ਲਿਆਉਣਾ ਜੇਕਰ ਅਸੀਂ ਇਹ ਵੀ ਪੂਰਾ ਨਾ ਕਰ ਸਕੇ ਤੇ ਸਾਨੂੰ ਭਵਿੱਖ ਵਿੱਚ ਸਾਡੇ ਬੱਚੇ ਮਾਫ ਨਹੀ ਕਰਨਗੇ। ਉੱਥੇ ਹੀ ਮੱਤੇਵਾੜਾ ਜੰਗਲ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਫ ਕਰ ਦਿੱਤਾ ਹੈ ਕਿ ਉੱਥੇ ਕੋਈ ਵੀ ਇੰਡਸਟਰੀ ਨਹੀਂ ਲੱਗੇਗੀ।