ਭ੍ਰਿਸ਼ਟਾਚਾਰ ਦੇ ਮਸਲੇ ਨੂੰ ਲੈਕੇ ਮੰਤਰੀ ਜਿੰਪਾ ਦਾ ਸਾਂਪਲਾ ਨੂੰ ਠੋਕਵਾਂ ਜਵਾਬ ! - Vijay Sampla on corruption
ਹੁਸ਼ਿਆਰਪੁਰ: ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਚ ਪਿੰਡ ਪੱਟੀ ਦੇ ਕਿਸਾਨ ਮੰਗਲ ਸਿੰਘ ਦੀ ਕਣਕ ਦੀ ਢੇਰੀ ਤੋਂ ਕਣਕ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਭਾਜਪਾ ਆਗੂ ਵਿਜੇ ਸਾਂਪਲਾ ਵੱਲੋਂ ਸਰਕਾਰ ਉੱਪਰ ਭ੍ਰਿਸ਼ਟਾਚਾਰ ਦੇ ਮਸਲੇ ਨੂੰ ਲੈਕੇ ਚੁੱਕੇ ਸਵਾਲਾਂ ਦਾ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਸਾਂਪਲਾ ਨੂੰ ਜਵਾਬ ਦਿੰਦਿਆਂ ਕਿਹਾ ਕਿ ਜੋ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਹਾਲਾਤ ਖਰਾਬ ਹੋਏ ਹਨ ਉਸ ਉੱਤੇ ਉਨ੍ਹਾਂ ਕਦੇ ਸਵਾਲ ਨਹੀਂ ਕੀਤੇ। ਇਸਦੇ ਨਾਲ ਹੀ ਕੈਬਨਿਟ ਮੰਤਰੀ ਜਿੰਪਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਉੱਪਰ ਨਕੇਲ ਕਸ ਰਹੀ ਹੈ।