ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਰਾਵੀ ਦਰਿਆ ਦਾ ਲਿਆ ਜਾਇਜ਼ਾ, ਦਿੱਤੀਆਂ ਹਿਦਾਇਤਾਂ - Cabinet Minister Lal Chand Kataruchak reviewed the Ravi River
ਪਠਾਨਕੋਟ: ਪਿਛਲੇ ਦਿਨੀਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪ੍ਰਸ਼ਾਸਨ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੱਲੋਂ ਸਾਬਕਾ ਵਿਧਾਇਕ ਤੇ ਸਾਥੀਆਂ ਵੱਲੋਂ ਰਾਵੀ ਦਰਿਆ ਦੇ ਕੰਢੇ ਦਾ ਦੌਰਾ ਵੀ ਕੀਤਾ ਗਿਆ। ਨਜਾਇਜ਼ ਮਾਈਨਿੰਗ ਸਬੰਧੀ ਅਤੇ ਸਾਬਕਾ ਵਿਧਾਇਕ ਵੱਲੋਂ ਕੀਤੀ ਜਾ ਰਹੀ ਨਜਾਇਜ਼ ਮਾਈਨਿੰਗ ਸਬੰਧੀ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਵੀ ਦਿੱਤੀਆਂ ਗਈਆਂ। ਇਸ ਸਬੰਧੀ ਗੱਲਬਾਤ ਕਰਦਿਆਂ ਲਾਲਚੰਦ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕਿਸੇ ਨੂੰ ਵੀ ਕੁਦਰਤੀ ਸੋਮਿਆਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ, ਇਸ ਕੰਮ 'ਚ ਸ਼ਾਮਲ ਸਾਰੇ ਮਗਰਮੱਛਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜੇਲ੍ਹਾਂ ਪਿੱਛੇ ਭੇਜਿਆ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੁਦਰਤੀ ਸੋਮਿਆਂ ਦਾ ਜ਼ਿਆਦਾ ਨੁਕਸਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਜੋ ਨੁਕਸਾਨ ਪਹੁੰਚਾਇਆ ਗਿਆ ਹੈ, ਉਸ ਦੀ ਵਸੂਲੀ ਵੀ ਉਨ੍ਹਾਂ ਤੋਂ ਕੀਤੀ ਜਾਵੇਗੀ।
TAGGED:
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ