ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਖ-ਵੱਖ ਪਿੰਡਾਂ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ - ਪਿੰਡਾਂ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪਟਿਆਲਾ: ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਧਰਮਸੋਤ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਬਹੁਤ ਸਮਝਦਾਰ ਹੈ ਤਾਂ ਹੀ ਆਪਣੇ ਹੱਕਾਂ ਦੇ ਲਈ ਲੜਾਈ ਲੜ ਰਿਹਾ ਹੈ। ਪੰਜਾਬ ਦੇ ਕਿਸਾਨਾਂ ਨੇ ਸਾਰੇ ਹੀ ਦੇਸ਼ ਦਾ ਢਿੱਡ ਭਰਿਆ ਹੈ ਅਤੇ ਪੂਰੇ ਹੀ ਦੇਸ਼ ਨੂੰ ਖੇਤੀ ਕਰਨੀ ਸਿਖਾਈ ਹੈ ਅਤੇ ਆਪਣੀ ਹੱਕੀ ਮੰਗਾਂ ਦੇ ਲਈ ਆਰ ਪਾਰ ਦੀ ਲੜਾਈ ਲੜ ਰਿਹਾ ਹੈ।