ਬੰਦੀ ਸਿੱਖਾਂ ਦੀ ਰਿਹਾਈ ਲਈ ਕੱਢਿਆ ਗਿਆ ਕੈਂਡਲ ਮਾਰਚ - Jalandhar news today
ਜਲੰਧਰ: ਅੱਜ ਪੰਜਾਬ ਹਿਊਮਨ ਰਾਈਟਸ ਹੈਲਪ ਲਾਈਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਮੁਹਿੰਮ ਤਹਿਤ ਦੂਜਾ ਕੈਂਡਲ ਮਾਰਚ ਜਲੰਧਰ ਦੇ ਮਾਡਲ ਟਾਊਨ ਇਲਾਕੇ ਤੋਂ ਕੱਢਿਆ ਗਿਆ। ਕੈਂਡਲ ਮਾਰਚ ਤੋਂ ਪਹਿਲਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ|ਜਿਸ ਦੇ ਉਪਰੰਤ ਬੰਦੀ ਸਿੰਘ ਰਿਹਾਅ ਕਰੋ ਦੇ ਨਾਅਰਿਆਂ ਨਾਲ ਕੈਂਡਲ ਮਾਰਚ ਸ਼ੁਰੂ ਹੋਇਆ| ਇਸ ਮੌਕੇ ਪੰਜਾਬ ਹਿਊਮਨ ਰਾਈਟਸ ਹੈਲਪ ਲਾਈਨ ਦੇ ਸੂਬਾ ਪ੍ਰਧਾਨ ਬੀਬੀ ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿਰਫ ਸਿੱਖਾਂ ਦਾ ਨਿੱਜੀ ਮੁੱਦਾ ਨਹੀਂ ਹੈ, ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਹਿਊਮਨ ਰਾਈਟਸ ਸੰਸਥਾ ਇਸ ਲਈ ਸਾਨੂੰ ਸਾਰਿਆਂ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੇ ਧਰਮ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਅੱਜ ਸਭ ਨੂੰ ਇੱਕ ਆਵਾਜ਼ ਬਣ ਕੇ ਮਨੁੱਖਤਾ ਲਈ ਅਪੀਲ ਕਰਨੀ ਚਾਹੀਦੀ ਹੈ।