ਕੈਪਟਨ ਬਾਦਲ ਪਰਿਵਾਰ ਨੂੰ ਬਚਾ ਰਹੇ: ਹਰਪਾਲ ਸਿੰਘ ਚੀਮਾ - ਨਗਰ ਕੌਂਸਲ ਚੋਣਾਂ
ਪਟਿਆਲਾ: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਵੇਂ ਅਜੇ ਰਸਮੀ ਐਲਾਨ ਨਹੀਂ ਹੋਇਆ ਪਰ ਸਿਆਸੀ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ। ਉੱਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈl ਇਸ ਦੇ ਤਹਿਤ ਨਾਭਾ ਵਿਖੇ ਪਹੁੰਚੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਾਡੀ ਪਾਰਟੀ ਵੱਲੋਂ ਤਿਆਰੀਆਂ ਮੁਕੰਮਲ ਹਨ ਅਤੇ ਅਸੀਂ ਚੋਣਾਂ ਸਬੰਧੀ ਜਾਇਜ਼ਾ ਲੈਣ ਆਏ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪਹਿਲੀ ਵਾਰੀ ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਤੇ ਆਮ ਆਦਮੀ ਪਾਰਟੀ ਆਪਣੇ ਸਿੰਬਲ 'ਤੇ ਚੋਣਾਂ ਲੜੇਗੀ ਅਤੇ ਬਹੁਤ ਭਾਰੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ।