ਖੜ੍ਹੀ ਕਾਰ ਨੂੰ ਲੱਗੀ ਅੱਗ - The car caught fire
ਜਲੰਧਰ: ਕਚਹਿਰੀਆਂ ਦੇ ਲਾਗੇ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਦਾ ਤਾਂ ਪਤਾ ਨਹੀਂ ਲੱਗਾ, ਪਰ ਕਾਰ ਦੇ ਬੋਨਟ ਦੇ ਥੱਲੇ ਇੰਜਣ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ (Short circuit) ਮੰਨਿਆ ਜਾ ਰਿਹਾ ਹੈ। ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ (Fire brigade) ਦੇ ਅਧਿਕਾਰੀ ਨੇ ਕਿਹਾ ਕਿ ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਕਾਰ ਮਾਲਕ ਦਾ ਮਾਲੀ ਨੁਕਸਾਨ ਕਾਫ਼ੀ ਹੋ ਚੁੱਕਿਆ ਹੈ।