ਮੁਲਜ਼ਮ ਦੇ ਫਰਾਰ ਹੋਣ ‘ਤੇ 3 ਪੁਲਿਸ ਵਾਲਿਆਂ ਖ਼ਿਲਾਫ਼ ਮਾਮਲਾ ਦਰਜ - Police
ਤਲਵੰਡੀ ਸਾਬੋ: ਸੀਂਗੋ ਚੌਂਕੀ ਦੀ ਪੁਲਿਸ ਨੇ 600 ਨਸ਼ੀਲੀਆਂ ਗੋਲੀਆਂ ਸਮੇਤ ਫੜੇ ਗਏ, ਦੋ ਕਥਿਤ ਦੋਸ਼ੀਆਂ ਵਿੱਚੋਂ ਇੱਕ ਨੌਜਵਾਨ ਪੁਲਿਸ ਦੀ ਹਿਰਾਸਤ ਵਿੱਚੋ ਫਰਾਰ (Fugitive) ਹੋਣ ‘ਤੇ ਵਿਭਾਗ ਨੇ ਤਿੰਨ ਪੁਲਿਸ ਮੁਲਾਜਮਾਂ (Police personnel) ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਫਰਾਰ ਹੋਏ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਤੇ ਦਰਜ ਮਾਮਲੇ ਅਨੁਸਾਰ ਸੀਂਗੋ ਪੁਲਿਸ ਚੌਂਕੀ ਦੇ ਇੰਚਾਰਜ ਗੋਬਿੰਦ ਸਿੰਘ ਨੇ ਅਮਨਦੀਪ ਸਿੰਘ ਅਤੇ ਜਸਕਰਨ ਸਿੰਘ ਵਾਸੀਆਨ ਸੀਂਗੋ ਨੂੰ ਬੀਤੇ ਦਿਨ 600 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਸੀ। ਦੋਂਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ। ਤੇ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਉਹਨਾਂ ਨੂੰ ਵਾਪਸ ਸੀਂਗੋ ਚੌਂਕੀ ਵਿੱਚ ਲਿਆਂਦਾ ਗਿਆ ਸੀ, ਪਰ ਮੌਕੇ ਦਾ ਫਾਇਦਾ ਦੇਖ ਕੇ ਅਮਨਦੀਪ ਸਿੰਘ ਨਾਮ ਦਾ ਮੁਲਜ਼ਮ ਫਰਾਰ ਹੋ ਗਿਆ