ਹੁਣ ਹਵਾਲਾਤੀਆਂ ਨੇ ਆਪਣੇ ਸਾਥੀਆਂ ਦੇ ਪਰਿਵਾਰਾਂ ਨੂੰ ਫੋਨ ਕਰਕੇ ਮੰਗੀ ਫਿਰੌਤੀ - ਫਿਰੌਤੀ ਮੰਗਣ ਦਾ ਖੁਲਾਸਾ
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਕੈਦੀਆਂ ਅਤੇ ਮੋਬਾਈਲ ਫ਼ੋਨ ਮਿਲਣ ਦੀਆਂ ਖਬਰਾਂ ਤੋਂ ਬਾਅਦ ਹੁਣ ਇੰਨਾ ਫੋਨਾਂ ਰਾਹੀਂ ਬਾਹਰ ਗੱਲ ਕਰਕੇ ਫਿਰੌਤੀ ਮੰਗਣ ਦਾ ਖੁਲਾਸਾ ਹੋਇਆ ਹੈ ਅਤੇ ਟਾਰਗੇਟ ਵੀ ਜੇਲ ਵਿਚ ਆਪਣੇ ਸਾਥੀਆਂ ਦੇ ਪਰਿਵਾਰਾਂ ਨੂੰ ਬਣਾਇਆ ਜਾ ਰਿਹਾ ਹੈ। ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਜੇਲ ਪ੍ਰਸ਼ਾਸ਼ਨ ਦੀ ਸ਼ਿਕਾਇਤ ਉੱਤੇ ਜੇਲ੍ਹ ਵਿੱਚ ਬੰਦ ਮੋਗਾ ਜਿਲੇ ਦੇ 2 ਹਵਾਲਾਤੀਆਂ ਮਨਜੀਤ ਸਿੰਘ ਅਤੇ ਬਲਵਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰਵਾਇਆ ਹੈ। ਇੰਨਾ ਪਾਸੋ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ ਹੈ ਜਿਸ ਰਾਹੀਂ ਫਿਰੌਤੀ ਮੰਗੀ ਜਾ ਰਹੀ ਸੀ। ਇਸ ਮਾਮਲੇ ਵਿੱਚ ਡੀਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਜੇਲ ਸੁਪਰਡੈਂਟ ਵਲੋਂ ਆਈ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਹਾਂ ਹਵਾਲਾਤੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਪੂਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਇੰਨਾ ਮੁਲਜਮਾਂ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਲਿਆ ਕੇ ਪੁੱਛ ਗਿਛ ਕੀਤੀ ਜਾਵੇਗੀ।