ਐੱਸਵਾਈਐੱਲ ਗੀਤ ਲੀਕ ਕਰਨ ਦੇ ਮਾਮਲੇ ’ਚ ਮਾਮਲਾ ਦਰਜ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਸਵਾਈਐਲ ਗੀਤ ਲੀਕ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਸਵਾਈਐਲ ਗੀਤ ਲੀਕ ਕੀਤੇ ਜਾਣ ’ਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਹੈ ਸਿੱਧੂ ਮੂਸੇਵਾਲਾ ਦਾ 23 ਜੂਨ ਨੂੰ ਰਿਲੀਜ਼ ਹੋਣ ਵਾਲਾ ਗੀਤ ਐਸਵਾਈਐਲ ਰਿਲੀਜ਼ ਹੋਣ ਤੋਂ ਪਹਿਲਾਂ ਹੀ 20 ਜੂਨ ਨੂੰ ਅਣਪਛਾਤੇ ਵਿਅਕਤੀਆਂ ਨੇ ਰਿਲੀਜ਼ ਕਰ ਦਿੱਤਾ ਹੈ, ਜਿਸ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੋਰ ਸਿੰਘ ਦੇ ਬਿਆਨ ’ਤੇ ਆਈਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
TAGGED:
ਐੱਸਵਾਈਐੱਲ ਗੀਤ ਲੀਕ