ਛੇਵੇੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ ਪੁਰਬ ਮਨਾਇਆ - Celebrated
ਸ੍ਰੀ ਆਨੰਦਪੁਰ ਸਾਹਿਬ: ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 426ਵਾਂ ਪ੍ਰਕਾਸ ਦਿਹਾੜਾ ਸਥਾਨਕ ਗੁਰਦੁਆਰਾ ਸੀਸ ਮਹਿਲ ਸਾਹਿਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤ ਨਤਮਸਤਕ ਹੋਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਇਸਤਰੀ ਸਤਿਸੰਗ ਸਭਾ ਸ੍ਰੀ ਕੀਰਤਪੁਰ ਸਾਹਿਬ ਦੀਆਂ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਤੇ ਧਾਰਮਿਕ ਦੀਵਾਨ ਸਜਾਇਆ ਗਿਆ। ਜਿਸ ਵਿੱਚ ਭਾਈ ਬਲਜਿੰਦਰ ਸਿੰਘ ਹਜੂਰੀ ਰਾਗੀ ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਭਾਈ ਜਸਕਰਨ ਸਿੰਘ ਨੰਗਲ, ਭਾਈ ਸੁਖਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿੰਤਸਰ ਸਾਹਿਬ ਵੱਲੋਂ ਕੀਰਤਨ ਰਾਹੀ ਅਤੇ ਭਾਈ ਸਤਨਾਮ ਸਿੰਘ ਦਰਦੀ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀ ਨਿਹਾਲ ਕੀਤਾ।