ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਇਆ ਸਮਾਗਮ - Maharaja Ranjit Singh death anniversary
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਦੇ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਿਤ ਕੀਤੇ ਗਏ ਵਿਸ਼ਾਲ ਸਿੱਖ ਰਾਜ ਦੇ ਸੁਨਹਿਰੀ ਪੰਨਿਆਂ ਨੂੰ ਯਾਦ ਕੀਤਾ ਗਿਆ।