ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਮਸੀਹੀ ਭਾਈਚਾਰਾ ਕਰੇਗਾ ਚੱਕਾ ਜਾਮ - Christian community against Amritpal in Amritsar
ਅੰਮ੍ਰਿਤਸਰ ਵਾਰਿਸ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸ਼ੂ ਮਸੀਹ ਉਤੇ ਵਿਵਾਦਿਤ ਟਿੱਪਣੀ ਕੀਤੀ ਗਈ ਸੀ। ਜਿਸ ਨੂੰ ਲੈ ਕੇ ਮਸੀਹ ਭਾਈਚਾਰੇ ਵੱਲੋਂ ਅੰਮ੍ਰਿਤਸਰ ਦੇ ਵਿੱਚ ਨਿੱਜੀ ਹੋਟਲ ਵਿੱਚ ਪ੍ਰੇਸਵਾਰਤਾ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਗਾਹ ਕੀਤਾ ਕਿ ਜਲਦ ਹੀ ਅੰਮ੍ਰਿਤਪਾਲ ਉੱਪਰ ਰੋਕ ਨਾ Christian community against Amritpal Singh ਲੱਗਾਈ ਗਈ ਤਾਂ 17 ਅਕਤੂਬਰ ਨੂੰ ਪੀਏਪੀ ਚੌਕ ਨੂੰ ਬੰਦ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਕ੍ਰਿਸਚਨ ਕਮਿਊਨਿਟੀ ਦੇ ਆਗੂਆਂ ਨੇ ਕਿਹਾ ਕਿ ਸਾਡੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਦਾ ਜੋ ਬਿਆਨ ਸਾਹਮਣੇ ਆਇਆ ਹੈ ਉਸ ਨੂੰ ਲੈ ਕੇ ਕ੍ਰਿਸਚਨ ਭਾਈਚਾਰੇ ਵਿੱਚ ਕਾਫੀ ਰੋਸ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਤਰ੍ਹਾਂ ਤਰ੍ਹਾਂ ਦੇ ਬਿਆਨ ਦੇ ਕੇ ਯੂਥ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਤੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਗੱਲ ਕੀਤੀ ਜਾ ਰਹੀ ਹੈ।